ਧਨਾਸਰੀ ਮਹਲਾ ੫ ॥
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥
ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ
ਪ੍ਰਤਿਪਾਲੇ ॥੧॥
ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ
ਧੰਨੁ ਹਮਾਰਾ ਮੀਤੁ ॥ ਰਹਾਉ ॥
ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ
ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥